ਸਾਲ 2025 ਸ਼ੁਰੂ ਹੋਣ ਵਾਲਾ ਹੈ ਅਤੇ ਪੂਰੇ ਦੇਸ਼ ਵਿਚ ਕੜਾਕੇ ਦੀ ਠੰਡ ਨੇ ਕਹਿਰ ਮਚਾਇਆ ਹੋਇਆ ਹੈ। ਪੂਰਾ ਦੇਸ਼ ਇਸ ਸਮੇਂ ਹੱਡ ਚੀਰਵੀਂ ਠੰਡ ਦੀ ਲਪੇਟ ‘ਚ ਹੈ। ਪਹਾੜਾਂ ਵਿੱਚ ਬਰਫਬਾਰੀ ਅਤੇ ਬਰਫੀਲੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਪ੍ਰਭਾਵ ਕਾਰਨ ਪਿਛਲੇ ਦਿਨੀਂ ਮੈਦਾਨੀ ਸੂਬਿਆਂ ‘ਚ ਬਾਰਿਸ਼ ਹੋਈ ਅਤੇ ਹੁਣ ਕੜਾਕੇ ਦੀ ਠੰਡ ਦਾ ਦੌਰ ਚੱਲ ਰਿਹਾ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉੱਤਰਾਖੰਡ ਵਿੱਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਸੀਤ ਲਹਿਰ ਕਾਰਨ ਉੱਤਰੀ ਭਾਰਤ ਦੇ ਸਾਰੇ ਰਾਜਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕਈ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ 0 ਡਿਗਰੀ ਤੋਂ ਹੇਠਾਂ ਹੈ। ਉੱਤਰ-ਪੱਛਮੀ ਭਾਰਤ ਦੇ ਕਈ ਰਾਜਾਂ ਵਿੱਚ ਤਾਪਮਾਨ 6-12 ਡਿਗਰੀ ਸੈਲਸੀਅਸ ਵਿਚਕਾਰ ਹੁੰਦਾ ਹੈ।

Powered by WPeMatico