ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਨੇ 30 ਦਸੰਬਰ, 1943 ਨੂੰ ਰਾਸ਼ਟਰੀ ਝੰਡਾ ਲਹਿਰਾਇਆ ਸੀ ਅਤੇ ਅੰਡੇਮਾਨ ਨੂੰ ਆਜ਼ਾਦ ਕਰਵਾਇਆ ਸੀ, ਅਤੇ ਉਨ੍ਹਾਂ ਦੇ ਸਨਮਾਨ ਵਿੱਚ, ਪ੍ਰਧਾਨ ਮੰਤਰੀ ਨੇ, ਉਨ੍ਹਾਂ ਦੀ ਇੱਛਾ ਅਨੁਸਾਰ, ਅੰਡੇਮਾਨ ਅਤੇ ਨਿਕੋਬਾਰ ਦੇ ਦੋ ਟਾਪੂਆਂ ਦਾ ਨਾਮ ਕ੍ਰਮਵਾਰ ‘ਸ਼ਹੀਦ’ ਅਤੇ ‘ਸਵਰਾਜ’ ਰੱਖਿਆ ਹੈ। ਉਨ੍ਹਾਂ ਕਿਹਾ, “ਇਹ ਧਰਤੀ ਸੁਤੰਤਰ ਭਾਰਤ ਵਿੱਚ ਰਹਿਣ ਵਾਲੇ ਹਰੇਕ ਭਾਰਤੀ ਲਈ ਇੱਕ ਤੀਰਥ ਸਥਾਨ ਹੈ। ਆਜ਼ਾਦੀ ਸੰਗਰਾਮ ਦੌਰਾਨ, ਆਜ਼ਾਦੀ ਘੁਲਾਟੀਆਂ ‘ਤੇ ਤਸ਼ੱਦਦ ਢਾਹਿਆ ਗਿਆ ਸੀ ਅਤੇ ਉਨ੍ਹਾਂ ਦੀ ਆਵਾਜ਼ ਦੁਨੀਆ ਤੱਕ ਨਹੀਂ ਪਹੁੰਚ ਸਕੀ।”

Powered by WPeMatico