MP ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸਾਂਝੀ ਕੀਤੀ ਹੈ। MP ਹਰਭਜਨ ਸਿੰਘ ਨੇ ਲਿਖਿਆ ਹੈ ਕਿ ਕੋਲਕਾਤਾ ਵਿੱਚ ਇੱਕ ਮਹਿਲਾ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਨੇ ਸਾਡੇ ਜ਼ਮੀਰ ਨੂੰ ਹਿਲਾ ਕੇ ਰੱਖ  ਦਿੱਤਾ ਹੈ। ਮੈਂ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਰਾਜਪਾਲ ਸੀ.ਵੀ. ਆਨੰਦ ਬੋਸ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਮਾਮਲੇ ਨੂੰ ਤੇਜ਼ੀ ਨਾਲ ਨਿਪਟਾਉਣ ਅਤੇ ਨਿਰਣਾਇਕ ਕਾਰਵਾਈ ਕਰਨ।”  MP ਹਰਭਜਨ ਸਿੰਘ ਨੇ ਅੱਗੇ ਲਿਖਿਆ ਕਿ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ ਹੈ। ਇਸ ਅਪਰਾਧ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ ਅਤੇ ਸਭ ਤੋਂ ਸਖ਼ਤ ਸਜ਼ਾ ਮਿਲੇਗੀ।

Powered by WPeMatico