ਪ੍ਰਸ਼ਾਸਨ ਨੇ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ ਅਤੇ ਸੋਮਵਾਰ ਨੂੰ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸੰਭਲ ਵਿਚ ਜਾਮਾ ਮਸਜਿਦ ‘ਚ ਐਤਵਾਰ ਨੂੰ ਸਰਵੇ ਦੇ ਕੰਮ ਦੌਰਾਨ ਹੋਈ ਹਿੰਸਾ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ 30 ਨਵੰਬਰ ਤੱਕ ਜ਼ਿਲੇ ‘ਚ ਬਾਹਰੀ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਹੁਣ ਕਿਸੇ ਵੀ ਬਾਹਰੀ ਵਿਅਕਤੀ, ਸਮਾਜਿਕ ਸੰਗਠਨ ਜਾਂ ਜਨ ਪ੍ਰਤੀਨਿਧੀ ਨੂੰ ਜ਼ਿਲ੍ਹੇ ਵਿਚ ਦਾਖਲ ਹੋਣ ਲਈ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਪਵੇਗੀ। ਘਟਨਾ ਤੋਂ ਬਾਅਦ ਸੰਭਲ ਜ਼ਿਲੇ ‘ਚ ਮਾਹੌਲ ਕਾਫੀ ਸੰਵੇਦਨਸ਼ੀਲ ਹੈ।

Powered by WPeMatico