ਦੇਵੇਂਦਰ ਫੜਨਵੀਸ ਨੂੰ ਬੁੱਧਵਾਰ ਨੂੰ ਮੁੰਬਈ ‘ਚ ਮਹਾਰਾਸ਼ਟਰ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਸਰਬਸੰਮਤੀ ਨਾਲ ਮਹਾਰਾਸ਼ਟਰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਜਿਸ ਨਾਲ ਉਨ੍ਹਾਂ ਦੇ ਤੀਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ। ਸੂਤਰਾਂ ਮੁਤਾਬਕ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ‘ਚ ਹੋਣ ਵਾਲੇ ਸਹੁੰ ਚੁੱਕ ਸਮਾਗਮ ‘ਚ ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਅਜੀਤ ਪਵਾਰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
Powered by WPeMatico
