ਕ੍ਰਾਈਮ ਬ੍ਰਾਂਚ ਦੇ ਡੀਸੀਪੀ ਵਿਕਰਮ ਸਿੰਘ ਮੁਤਾਬਕ 6 ਦਸੰਬਰ ਨੂੰ ਉੱਤਰੀ ਪੱਛਮੀ ਦਿੱਲੀ ਦੇ ਸੁਭਾਸ਼ ਪਲੇਸ ਥਾਣੇ ‘ਚ 16 ਸਾਲਾ ਕੁੜੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਸੁਭਾਸ਼ ਪਲੇਸ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕੁੜੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕਿਉਂਕਿ ਇਹ ਇੱਕ 16 ਸਾਲਾ ਕੁੜੀ ਨੂੰ ਅਗਵਾ ਕਰਨ ਦਾ ਮਾਮਲਾ ਸੀ, ਇਸ ਲਈ ਇਹ ਕੇਸ ਕ੍ਰਾਈਮ ਬ੍ਰਾਂਚ ਦੀ ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਨੂੰ ਸੌਂਪ ਦਿੱਤਾ ਗਿਆ ਸੀ।
Powered by WPeMatico