ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸੰਯੁਕਤ ਸਕੱਤਰ ਪੂਰਨ ਚੰਦਰ ਕਿਸ਼ਨ ਵੱਲੋਂ ਜਾਰੀ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਭਲਕੇ 22 ਫਰਵਰੀ ਸ਼ਾਮ 6 ਵਜੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਪੰਜਾਬ (ਐਮਜੀਐਸਆਈਪੀਏ), ਸੈਕਟਰ-26, ਚੰਡੀਗੜ੍ਹ ਵਿਖੇ ਮੀਟਿੰਗ ਹੋਣ ਜਾ ਰਹੀ ਹੈ। ਤੁਹਾਨੂੰ ਮੀਟਿੰਗ ਵਿੱਚ ਦਿਲੋਂ ਸੱਦਾ ਦਿੱਤਾ ਜਾਂਦਾ ਹੈ, ਕਿਰਪਾ ਕਰਕੇ ਨਿਰਧਾਰਤ ਸਮੇਂ ‘ਤੇ ਹਾਜ਼ਰ ਹੋਵੋ। ਦਿੱਲੀ ‘ਚ ਕਿਸਾਨਾਂ ਵੱਲੋਂ ਮੀਟਿੰਗ ਦੀ ਮੰਗ ਉਠਾਈ ਗਈ ਸੀ ਪਰ ਮੀਟਿੰਗ ਚੰਡੀਗੜ੍ਹ ‘ਚ ਹੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
Powered by WPeMatico
