Cabinet Decisions Today: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਇਸ ਮੀਟਿੰਗ ਵਿੱਚ ਕੁੱਲ 1.20 ਲੱਖ ਕਰੋੜ ਦੇ ਮਹੱਤਵਪੂਰਨ ਫੈਸਲੇ ਲਏ ਗਏ। ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 3% ਵਾਧੇ ਨੂੰ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। 6 ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਗਿਆ ਹੈ।
Powered by WPeMatico
