Dummy admission- ਸੀਬੀਐਸਈ ਬੋਰਡ ਨੇ ਡਮੀ ਦਾਖ਼ਲਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਹੈ। ਬੋਰਡ ਦਾ ਕਹਿਣਾ ਹੈ ਕਿ ਡੰਮੀ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੀਬੀਐਸਈ ਬੋਰਡ ਦੇ ਇਕ ਅਧਿਕਾਰੀ ਨੇ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਸਕੂਲ ਵਿੱਚ ਹਾਜ਼ਰ ਨਹੀਂ ਪਾਇਆ ਜਾਂਦਾ ਹੈ ਜਾਂ ਬੋਰਡ ਦੁਆਰਾ ਕਰਵਾਏ ਗਏ ਨਿਰੀਖਣ ਦੌਰਾਨ ਗਾਇਬ ਪਾਇਆ ਜਾਂਦਾ ਹੈ, ਤਾਂ ਉਸ ਨੂੰ ਬੋਰਡ ਦੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Powered by WPeMatico
