Delhi Old Age Pension Scheme: ਦਿੱਲੀ ਵਿੱਚ ਸਮਾਜਿਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਹਾਲ ਹੀ ‘ਚ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੈਨਸ਼ਨ ਸਕੀਮ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ 5.3 ਲੱਖ ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਮਿਲ ਰਿਹਾ ਹੈ। ਕੇਜਰੀਵਾਲ ਦੇ ਦਾਅਵੇ ਦੀ ਆਲੋਚਨਾ ਕਰਦੇ ਹੋਏ ਭਾਜਪਾ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਦਿੱਲੀ ਦੇ ਸਾਰੇ ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਫਰਵਰੀ 2025 ਵਿੱਚ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਬਜ਼ੁਰਗਾਂ ਲਈ ਮੁਫਤ ਤੀਰਥ ਯਾਤਰਾ ਆਯੋਜਿਤ ਕਰਨ ਦੇ ਫੈਸਲੇ ਬਾਰੇ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਨੇ ਅਰਵਿੰਦ ਕੇਜਰੀਵਾਲ ਨੂੰ ਆਧੁਨਿਕ ਸ਼ਰਵਣ ਕੁਮਾਰ ਕਿਹਾ।

Powered by WPeMatico