ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਸੱਤਾਧਾਰੀ ਭਾਜਪਾ ਤੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਵਿਚਕਾਰ ਕਾਫੀ ਖਿੱਚੋ-ਤਾਣ ਦੇਖਣ ਨੂੰ ਮਿਲੀ। ਦਰਅਸਲ, ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਭਾਜਪਾ ਨੇ ਦਿੱਲੀ ਵਿਧਾਨ ਸਭਾ ਦੇ ਮੁੱਖ ਮੰਤਰੀ ਦਫ਼ਤਰ ਤੋਂ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਦਿੱਤੀਆਂ ਹਨ।
Powered by WPeMatico
