ਸਿੱਖਿਆ ਵਿਭਾਗ ਵੱਲੋਂ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਟੈਟ ਪਾਸ ਅਧਿਆਪਕ ਨਿਯੁਕਤ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਾਵੇਂ ਇਸ ਤੋਂ ਪਹਿਲਾਂ ਵੀ ਸਕੂਲਾਂ ਨੂੰ ਟੈਟ ਪਾਸ ਅਧਿਆਪਕ ਨਿਯੁਕਤ ਕਰਨ ਲਈ ਕਿਹਾ ਗਿਆ ਸੀ ਪਰ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਮਨਮਾਨੀਆਂ ਕਰਦੇ ਹੋਏ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪ੍ਰਵਾਹ ਨਹੀਂ ਕੀਤੀ। ਇਸ ਵਾਰ ਸਿੱਖਿਆ ਵਿਭਾਗ ਇਸ ਸਬੰਧੀ ਸਖ਼ਤ ਹੋ ਗਿਆ ਹੈ। ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕਰਕੇ ਪ੍ਰਬੰਧਕਾਂ ’ਤੇ ਸ਼ਿਕੰਜਾ ਕੱਸਿਆ ਜਾਵੇਗਾ।
Powered by WPeMatico