Weather Update: ਕਸ਼ਮੀਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਸੰਘਣੀ ਧੁੰਦ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਕਾਰਨ ਸ੍ਰੀਨਗਰ ਅਤੇ ਕਸ਼ਮੀਰ ਦੇ ਕੁਝ ਹੋਰ ਸਥਾਨਾਂ ‘ਤੇ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹਿ ਗਈ। ਵਿਜ਼ੀਬਿਲਟੀ ਖ਼ਰਾਬ ਹੋਣ ਕਾਰਨ ਵਾਹਨ ਚਾਲਕਾਂ ਨੂੰ ਆਵਾਜਾਈ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਹੋਈ ਤਾਜ਼ਾ ਬਰਫਬਾਰੀ ਕਾਰਨ ਘਾਟੀ ‘ਚ ਬੀਤੀ ਰਾਤ ਕਈ ਥਾਵਾਂ ‘ਤੇ ਤਾਪਮਾਨ ਜ਼ੀਰੋ ਤੋਂ ਹੇਠਾਂ ਚਲਾ ਗਿਆ। ਆਉਣ ਵਾਲੇ ਦਿਨਾਂ ‘ਚ ਘਾਟੀ ‘ਚ ਸੀਤ ਲਹਿਰ ਹੋਰ ਵਧਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਦੀਆਂ ਦੇ ਮੌਸਮ ਵਿੱਚ ਘਾਟੀ ਦੇ ਕਈ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਹੁੰਦੀ ਹੈ।

Powered by WPeMatico