ਸਕੂਲ ਪ੍ਰਿੰਸੀਪਲ ਸਮੇਤ ਇੱਕ ਹੋਰ ਵਿਅਕਤੀ ਨੂੰ ਪੁਲਿਸ ਨੇ 600 ਤੋਂ ਵੱਧ ਜਾਅਲੀ ਸਰਟੀਫਿਕੇਟਾਂ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਨੈੱਟਵਰਕ, ਚੰਡੀਗੜ੍ਹ/ਜਲੰਧਰ

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ਵਿੱਚ ਇੱਕ ਗਿਰੋਹ ਚੱਲ ਰਿਹਾ ਹੈ ਜੋ ਕਿ ਜਾਅਲੀ ਸੀਬੀਐਸਈ ਅਤੇ ਓਪਨ ਸਕੂਲ ਸਰਟੀਫਿਕੇਟ ਬਣਾਉਣ ਵਿੱਚ ਸ਼ਾਮਲ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੀ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕਰੇ

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋ ਵਿਅਕਤੀਆਂ ਦੀ ਪਹਿਚਾਣ ਅਨੁਰਾਗ ਡਾਬਰ ਪੁੱਤਰ ਰਾਮ ਪ੍ਰਕਾਸ਼ ਵਾਸੀ ਬੀ-46 ਨਿਊ ਵਿਨੈ ਨਗਰ ਲੰਬੀ ਪਿੰਡ ਜਲੰਧਰ ਅਤੇ ਰਾਘਵ ਚੱਢਾ ਪੁੱਤਰ ਨਰੇਸ਼ ਚੰਦਰ ਵਾਸੀ ਐੱਨ.ਡੀ.-193/ਓ. 11 ਮੁਹੱਲਾ ਫਤਿਹਪੁਰੀ ਟਾਂਡਾ ਰੋਡ ਜਲੰਧਰ।

ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਖਿਲਾਫ਼ ਥਾਣਾ ਡਿਵੀਜ਼ਨ 8 ਜਲੰਧਰ ਵਿਖੇ 10 ਮਿਤੀ 18-01-2024 ਨੂੰ 465,467,468,471,420 ਆਈ.ਪੀ.ਸੀ., 66ਡੀ ਆਈ.ਟੀ. ਐਕਟ ਅਧੀਨ ਐਫਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗਰੋਹ ਬਹੁਤ ਹੀ ਸ਼ਾਤਿਰ ਢੰਗ ਨਾਲ ਕੰਮ ਕਰਦਾ ਸੀ ਅਤੇ ਵੱਡੇ ਪੱਧਰ ‘ਤੇ ਜਾਅਲੀ ਸਰਟੀਫਿਕੇਟ ਬਣਾਉਣ ਵਿਚ ਸ਼ਾਮਲ ਸੀ।

ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਕੰਪਿਊਟਰ ਸੈੱਟ ਸਮੇਤ ਇੱਕ ਪ੍ਰਿੰਟਰ ਅਤੇ 600 ਦੇ ਕਰੀਬ ਜਾਅਲੀ ਸਰਟੀਫਿਕੇਟ ਬਰਾਮਦ ਕੀਤੇ ਹਨ।

ਇਸ ਗਿਰੋਹ ਦੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਨੁਰਾਗ ਡਾਬਰ ਜੋ ਕਿ ਇੱਕ ਪ੍ਰਾਈਵੇਟ ਸਕੂਲ ਦਾ ਪ੍ਰਿੰਸੀਪਲ ਹੈ, ਵਿਦਿਆਰਥੀਆਂ ਤੋਂ ਡਾਟਾ ਇਕੱਠਾ ਕਰਕੇ ਦੂਜੇ ਮੁਲਜ਼ਮ ਰਾਘਵ ਨੂੰ ਭੇਜਦਾ ਸੀ।

ਸਵਪਨ ਸ਼ਰਮਾ ਨੇ ਦੱਸਿਆ ਕਿ ਰਾਘਵ ਕੰਪਿਊਟਰ ਦੀ ਵਰਤੋਂ ਕਰਕੇ ਡਾਟਾ ਤੋਂ ਜਾਅਲੀ ਸਰਟੀਫਿਕੇਟ ਤਿਆਰ ਕਰਦਾ ਸੀ ਅਤੇ ਇਸ ਨੂੰ ਮਹਿੰਗੇ ਭਾਅ ਵੇਚਦਾ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗਿਰੋਹ ਇਨ੍ਹਾਂ ਸਰਟੀਫਿਕੇਟਾਂ ਨੂੰ 20,000 ਰੁਪਏ ਤੋਂ ਲੈ ਕੇ 25,000 ਰੁਪਏ ਤੱਕ ਦੀ ਕੀਮਤ ਵਿੱਚ ਵੇਚਦਾ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਸਬੰਧੀ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

The post ਪੰਜਾਬ ‘ਚ ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਵੱਡੇ ਘਪਲੇ ਦਾ ਪਰਦਾਫ਼ਾਸ਼! ਓਪਨ ਸਕੂਲ ਅਤੇ CBSE ਦੇ ਜਾਅਲੀ ਸਰਟੀਫਿਕੇਟ ਬਣਾਉਣ ਵਾਲਾ ਸਕੂਲ ਪ੍ਰਿੰਸੀਪਲ ਗ੍ਰਿਫਤਾਰ appeared first on Punjab Network.

Powered by WPeMatico