ਬੀਜੇਪੀ ਨੇ 27 ਸਾਲਾਂ ਬਾਅਦ ਦਿੱਲੀ ਵਿੱਚ ਮੁੜ ਸੱਤਾ ਹਾਸਿਲ ਕੀਤੀ ਹੈ। ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 70 ਵਿੱਚੋਂ 48 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ (ਆਪ) ਨੂੰ ਕਰਾਰੀ ਹਾਰ ਦਿੱਤੀ ਸੀ। ਹਾਲਾਂਕਿ ਉਦੋਂ ਤੋਂ ਹੀ ਦਿੱਲੀ ਦਾ ਮੁੱਖ ਮੰਤਰੀ ਕੌਣ ਬਣੇਗਾ ਇਸ ਨੂੰ ਲੈ ਕੇ ਕਾਫੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਬੁੱਧਵਾਰ ਸ਼ਾਮ ਨੂੰ ਸਾਰੀਆਂ ਕਿਆਸਅਰਾਈਆਂ ਖਤਮ ਹੋ ਗਈਆਂ। ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਤੋਂ ਬਾਅਦ ਰੇਖਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਹੋਵੇਗੀ।

Powered by WPeMatico