ਭਾਰੀ ਮੀਂਹ ਕਾਰਨ ਸਕੂਲ ਕੰਪਲੈਕਸ ਵਿੱਚ ਪਾਣੀ ਭਰਨ ਤੋਂ ਬਾਅਦ ਸ਼ਨਿਚਰਵਾਰ ਰਾਤ ਤੋਂ ਹੀ ਕੋਵਾਲੀ ਥਾਣਾ ਖੇਤਰ ਦੇ ਹਲਦੀਪੋਖਰ-ਕੋਵਾਲੀ ਰੋਡ ’ਤੇ ਪੰਡਰਸੋਲੀ ਸਥਿਤ ਸਕੂਲ ਵਿੱਚ ਵਿਦਿਆਰਥੀ ਫਸੇ ਹੋਏ ਸਨ। SP Rural ਰਿਸ਼ਭ ਗਰਗ ਨੇ ਦੱਸਿਆ ਸਾਨੂੰ ਸੂਚਨਾ ਮਿਲੀ ਸੀ ਕਿ ਭਾਰੀ ਮੀਂਹ ਕਾਰਨ ਲਵ ਕੁਸ਼ ਰਿਹਾਇਸ਼ੀ ਸਕੂਲ ਵਿੱਚ 162 ਵਿਦਿਆਰਥੀ ਫਸ ਗਏ ਹਨ, ਜਿਨ੍ਹਾਂ ਨੂੰ ਸਕੂਲ ਦੀ ਛੱਤ ’ਤੇ ਰਾਤ ਬਿਤਾਉਣੀ ਪਈ। SP Rural ਰਿਸ਼ਭ ਗਰਗ ਨੇ ਦੱਸਿਆ ਅੱਜ ਸਵੇਰੇ ਕਰੀਬ 5.30 ਵਜੇ ਸੂਚਨਾ ਮਿਲਣ ’ਤੇ ਪੁਲੀਸ ਅਧਿਕਾਰੀ ਅਤੇ ਫਾਇਰ ਬ੍ਰਿਗੇਡ ਦੇ ਜਵਾਨ ਮੌਕੇ ’ਤੇ ਪਹੁੰਚੇ ਅਤੇ ਪਿੰਡਾਂ ਦੇ ਲੋਕਾਂ ਦੀ ਮਦਦ ਨਾਲ ਇੱਕ-ਇੱਕ ਕਰ ਕੇ ਵਿਦਿਆਰਥੀਆਂ ਨੂੰ ਸਕੂਲ ’ਚੋਂ ਬਾਹਰ ਕੱਢਿਆ।
Powered by WPeMatico
