ਹਰਿਆਣਾ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸੁਪਰੀਮ ਕੋਰਟ ਨੇ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਬੁਆਨਾ ਲੱਖੂ ਪਿੰਡ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਦੀ ਚੋਣ ਨਾਲ ਸਬੰਧਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਅਤੇ ਹੋਰ ਰਿਕਾਰਡਾਂ ਨੂੰ ਤਲਬ ਕੀਤਾ ਅਤੇ ਵੋਟਾਂ ਦੀ ਮੁੜ ਗਿਣਤੀ ਕਰਵਾਈ, ਜਿਸ ਨਾਲ ਨਤੀਜੇ ਹੀ ਬਦਲ ਗਏ। ਇਹ ਮੁੜ ਗਿਣਤੀ ਸੁਪਰੀਮ ਕੋਰਟ ਦੇ ਓਐੱਸਡੀ (ਰਜਿਸਟਰਾਰ) ਕਾਵੇਰੀ ਵੱਲੋਂ ਦੋਵਾਂ ਧਿਰਾਂ ਅਤੇ ਉਨ੍ਹਾਂ ਦੇ ਵਕੀਲਾਂ ਦੀ ਮੌਜੂਦਗੀ ਵਿਚ ਕੀਤੀ ਗਈ ਅਤੇ ਪੂਰੀ ਕਾਰਵਾਈ ਦੀ ਵੀਡੀਓਗ੍ਰਾਫੀ ਕੀਤੀ ਗਈ।

Powered by WPeMatico