Faridabad Accident: ਹਰਿਆਣਾ ਦੇ ਫਰੀਦਾਬਾਦ ਤੋਂ ਉਤਰਾਖੰਡ ਦੇ ਚਮੋਲੀ ਜਾ ਰਹੇ ਇੱਕ ਪਰਿਵਾਰ ਨਾਲ ਇੱਕ ਵੱਡਾ ਹਾਦਸਾ ਵਾਪਰਿਆ। ਚਮੋਲੀ ਜ਼ਿਲ੍ਹੇ ਦੇ ਗੌਚਰ ਵਿਚ ਇੱਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਇੱਕ ਪਰਿਵਾਰ ਦੀ ਕਾਰ ਬਦਰੀਨਾਥ ਹਾਈਵੇਅ ਉਤੇ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਔਰਤ ਨੂੰ ਗੰਭੀਰ ਹਾਲਤ ਵਿੱਚ ਬਚਾ ਲਿਆ ਗਿਆ। ਇਹ ਹਾਦਸਾ ਦੇਵਪ੍ਰਯਾਗ ਤੋਂ ਲਗਭਗ 15 ਕਿਲੋਮੀਟਰ ਦੂਰ ਬਾਗਵਾਨ ਨੇੜੇ ਵਾਪਰਿਆ, ਜਿੱਥੇ ਇਕ ਥਾਰ ਡੂੰਘੀ ਖੱਡ ਵਿੱਚ ਡਿੱਗਣ ਤੋਂ ਬਾਅਦ ਅਲਕਨੰਦਾ ਨਦੀ ਵਿੱਚ ਜਾ ਡਿੱਗੀ।
Powered by WPeMatico