ਮਹਿਬੂਬਾ ਮੁਫਤੀ ਨੇ ਕਿਹਾ, ”ਜੇਕਰ ਸਾਡੀ ਪਾਰਟੀ ਸੱਤਾ ‘ਚ ਆਉਂਦੀ ਹੈ ਤਾਂ ਅਸੀਂ 200 ਯੂਨਿਟ ਮੁਫਤ ਬਿਜਲੀ ਦੇਵਾਂਗੇ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਗੇ, ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾਉਣਗੇ, ਠੇਕੇ ‘ਤੇ ਰੱਖੇ ਅਧਿਆਪਕਾਂ ਦੇ ਮਾਣਭੱਤੇ ਵਿੱਚ ਵਾਧਾ ਕਰਨਗੇ, ਜੇਲ੍ਹਾਂ ਵਿੱਚ ਬੰਦ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਮੰਦਰਾਂ, ਮਸਜਿਦਾਂ ਅਤੇ ਗੁਰਦੁਆਰਿਆਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਸਾਡੀ ਸਰਕਾਰ ਜਮਾਤ-ਏ-ਇਸਲਾਮੀ ‘ਤੇ ਪਾਬੰਦੀ ਹਟਾਉਣ ਅਤੇ ਉਨ੍ਹਾਂ ਦੀ ਜਾਇਦਾਦ ਵਾਪਸ ਕਰਨ ਦੀ ਕੋਸ਼ਿਸ਼ ਕਰੇਗੀ। ਕੇਂਦਰੀ ਗ੍ਰਹਿ ਮੰਤਰੀ ਨੂੰ ਐਲਓਸੀ ਦੇ ਪਾਰ ਵਪਾਰ ਮੁੜ ਸ਼ੁਰੂ ਕਰਨ ਦੀ ਬੇਨਤੀ ਕਰਨਗੇ।

Powered by WPeMatico