ਸ਼ਾਹ ਨੇ NC ਦੇ ਚੋਣ ਮਨੋਰਥ ਪੱਤਰ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨੂੰ 10 ਸਵਾਲ ਪੁੱਛੇ ਹਨ। ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਕਾਂਗਰਸ ਨੈਸ਼ਨਲ ਕਾਨਫਰੰਸ ਦੇ ਜੰਮੂ-ਕਸ਼ਮੀਰ ‘ਚ ਫਿਰ ਤੋਂ ‘ਵੱਖਰਾ ਝੰਡਾ’ ਲਹਿਰਾਉਣ ਦੇ ਵਾਅਦੇ ਦਾ ਸਮਰਥਨ ਕਰਦੀ ਹੈ? ਕੀ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ ਵੱਲੋਂ ਧਾਰਾ 370 ਅਤੇ 35ਏ ਨੂੰ ਵਾਪਸ ਲਿਆ ਕੇ ਜੰਮੂ-ਕਸ਼ਮੀਰ ਨੂੰ ਅਸ਼ਾਂਤੀ ਅਤੇ ਅੱਤਵਾਦ ਦੇ ਦੌਰ ਵਿੱਚ ਧੱਕਣ ਦੇ ਫੈਸਲੇ ਦਾ ਸਮਰਥਨ ਕਰਦੇ ਹਨ? ਕੀ ਕਾਂਗਰਸ ਕਸ਼ਮੀਰ ਦੇ ਨੌਜਵਾਨਾਂ ਦੀ ਕੀਮਤ ‘ਤੇ ਪਾਕਿਸਤਾਨ ਨਾਲ ਗੱਲਬਾਤ ਕਰਕੇ ਮੁੜ ਵੱਖਵਾਦ ਨੂੰ ਹੱਲਾਸ਼ੇਰੀ ਦੇਣ ਦਾ ਸਮਰਥਨ ਕਰਦੀ ਹੈ?

Powered by WPeMatico