Modi Cabinet Decisions: ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਵਿੱਚ ਕੇਂਦਰ ਸਰਕਾਰ ਵੱਲੋਂ ਕਈ ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕਰੀਬ 2 ਲੱਖ ਕਰੋੜ ਰੁਪਏ ਦੇ ਪ੍ਰੋਜੈਕਟ ਪਾਸ ਕੀਤੇ ਗਏ ਹਨ। ਉਦਯੋਗਿਕ ਸਮਾਰਟ ਸਿਟੀ ਵਿੱਚ ਕੁੱਲ 1.52 ਲੱਖ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਆਉਣ ਦੀ ਸੰਭਾਵਨਾ ਹੈ। ਬਜਟ ਵਿੱਚ ਸਰਕਾਰ ਨੇ ਅਜਿਹੇ ਸ਼ਹਿਰਾਂ ਨੂੰ ਨਿੱਜੀ ਅਤੇ ਸਰਕਾਰੀ ਭਾਈਵਾਲੀ ਨਾਲ ਵਿਕਸਤ ਕਰਨ ਦਾ ਐਲਾਨ ਕੀਤਾ ਸੀ। ਦੇਸ਼ ਦੇ 100 ਸ਼ਹਿਰਾਂ ਜਾਂ ਇਸ ਦੇ ਨੇੜੇ-ਤੇੜੇ ‘ਪਲੱਗ ਐਂਡ ਪੇ’ ਉਦਯੋਗਿਕ ਪਾਰਕ ਵਿਕਸਤ ਕਰਨ ਦਾ ਐਲਾਨ ਕੀਤਾ ਗਿਆ।
Powered by WPeMatico