IMD Weather Update: ਦੇਸ਼ ਦੇ ਕਈ ਹਿੱਸਿਆਂ ਵਿਚ ਮਾਨਸੂਨ ਦੀ ਬਾਰਿਸ਼ ਜਾਰੀ ਹੈ। ਖਾਸ ਕਰਕੇ ਦੱਖਣ-ਪੱਛਮੀ ਰਾਜਾਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਕਿਹਾ ਕਿ ਬੰਗਾਲ ਦੀ ਖਾੜੀ ‘ਚ ਬਣਿਆ ਘੱਟ ਦਬਾਅ ਲਗਾਤਾਰ ਉੱਤਰ-ਪੱਛਮ ਵੱਲ ਵਧ ਰਿਹਾ ਹੈ, ਜੋ ਅੱਜ ਸ਼ਾਮ ਤੱਕ ਛੱਤੀਸਗੜ੍ਹ ਤੱਕ ਪਹੁੰਚ ਸਕਦਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਇਹ ਸਿਲਸਲਾ ਅਗਲੇ 24 ਘੰਟੇ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
Powered by WPeMatico