ਕੇਂਦਰੀ ਮੰਤਰੀ ਮੰਡਲ ਨੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਲਈ ਆਯੁਸ਼ਮਾਨ ਸਿਹਤ ਬੀਮਾ ਕਵਰੇਜ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਸ ਕਦਮ ਨਾਲ 4.5 ਕਰੋੜ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਕਵਰੇਜ ਦਾ ਮਕਸਦ 4.5 ਕਰੋੜ ਪਰਿਵਾਰਾਂ ਦੇ ਛੇ ਕਰੋੜ ਸੀਨੀਅਰ ਨਾਗਰਿਕਾਂ ਨੂੰ ਪੰਜ ਲੱਖ ਰੁਪਏ ਦੇ ਮੁਫਤ ਸਿਹਤ ਬੀਮਾ ਕਵਰ ਨਾਲ ਲਾਭ ਪਹੁੰਚਾਉਣਾ ਹੈ। ਸਰਕਾਰ ਨੇ ਕਿਹਾ ਕਿ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਨਵਾਂ ਵੱਖਰਾ ਕਾਰਡ ਜਾਰੀ ਕੀਤਾ ਜਾਵੇਗਾ। ਕੇਂਦਰ ਦੀ ਇਸ ਸਕੀਮ ਦੇ ਨਾਲ ਖਾਸ ਕਰ ਕੇ ਗਰੀਬ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

Powered by WPeMatico