Kerala Pension Scam: ਭਾਰਤ ਵਿੱਚ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਭ੍ਰਿਸ਼ਟ ਲੋਕ ਆਪਣੀਆਂ ਯੋਜਨਾਵਾਂ ਨੂੰ ਅੰਜਾਮ ਦਿੰਦੇ ਹਨ। ਦੇਸ਼ ਦੇ ਸਭ ਤੋਂ ਪੜ੍ਹੇ-ਲਿਖੇ ਸੂਬੇ ਕੇਰਲ ‘ਚ ਘੁਟਾਲੇ ਦਾ ਇੱਕ ਅਨੌਖਾ ਮਾਮਲਾ ਸਾਹਮਣੇ ਆਇਆ ਹੈ। ਆਡਿਟ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ। ਕੇਰਲ ਦੇ ਵਿੱਤ ਵਿਭਾਗ ਨੇ ਇੱਕ ਨਗਰਪਾਲਿਕਾ ਵਿੱਚ ਗਰੀਬਾਂ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਦੇ ਲਾਭਪਾਤਰੀਆਂ ਦੀ ਸਮੀਖਿਆ ਕੀਤੀ ਹੈ। ਆਡਿਟ ‘ਚ ਸਾਹਮਣੇ ਆਇਆ ਹੈ ਕਿ BMW ਵਰਗੀਆਂ ਮਹਿੰਗੀਆਂ ਕਾਰਾਂ ਦੇ ਮਾਲਕ ਅਤੇ AC ਨਾਲ ਲੈਸ ਘਰਾਂ ‘ਚ ਰਹਿਣ ਵਾਲੇ ਲੋਕ ਵੀ ਇਸ ਸਕੀਮ ਦਾ ਫਾਇਦਾ ਚੁੱਕ ਰਹੇ ਹਨ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮਲਪੁਰਮ ਜ਼ਿਲ੍ਹੇ ‘ਚ ਕੋਟਕਕਲ ਨਗਰਪਾਲਿਕਾ ਦੀ ਸਮੀਖਿਆ ਕੀਤੀ ਗਈ। ਆਡਿਟ ‘ਚ ਇਹ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਸੂਬੇ ਦੇ ਵਿੱਤ ਮੰਤਰੀ KN ਬਾਲਗੋਪਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੂਰੇ ਸੂਬੇ ਵਿੱਚ ਅਜਿਹਾ ਆਡਿਟ ਕਰਾਉਣ ਅਤੇ ਲਾਭਪਾਤਰੀ ਸੂਚੀ ਵਿੱਚੋਂ ਸਾਰੇ ਅਯੋਗ ਵਿਅਕਤੀਆਂ ਨੂੰ ਹਟਾ ਦੇਣ।

Powered by WPeMatico