ਪੁਰਾਣੀ ਅਬਾਦੀ ਥਾਣਾ ਖੇਤਰ ‘ਚ ਟਰੱਕ ਯੂਨੀਅਨ ਪੁਲੀਆ ਨੇੜੇ ਹਿਸਟਰੀ ਸ਼ੀਟਰ ਕੁਲਜੀਤ ਰਾਣਾ ਦੀ ਬੇਰਹਿਮੀ ਨਾਲ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਅੱਧੀ ਦਰਜਨ ਦੇ ਕਰੀਬ ਬਦਮਾਸ਼ ਉਸ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟ ਰਹੇ ਹਨ। ਹਮਲੇ ਤੋਂ ਬਾਅਦ ਹਮਲਾਵਰਾਂ ਵਿਚੋਂ ਇਕ ਨੇ ਗੰਭੀਰ ਰੂਪ ਵਿਚ ਜ਼ਖਮੀ ਕੁਲਜੀਤ ਰਾਣਾ ਦੇ ਮੂੰਹ ‘ਤੇ ਪਿਸ਼ਾਬ ਵੀ ਕਰ ਦਿੱਤਾ। ਇਸ ਦੌਰਾਨ ਇਸ ਦੀ ਵੀਡੀਓ ਵੀ ਬਣਾਈ ਗਈ। ਹਮਲਾਵਰਾਂ ਵੱਲੋਂ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
Powered by WPeMatico