Weather Update- ਪੂਰੇ ਦੇਸ਼ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਠੰਡ ਕਾਰਨ ਮੈਦਾਨੀ ਇਲਾਕਿਆਂ ਦੇ ਲੋਕਾਂ ਦੀ ਹਾਲਤ ਖਰਾਬ ਹੈ। ਮੌਸਮ ਵਿਭਾਗ ਨੇ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਮੈਦਾਨੀ ਸੂਬਿਆਂ ‘ਚ ਸੰਘਣੀ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ਉੱਤੇ ਬਣੇ ਡੂੰਘੇ ਦਬਾਅ ਕਾਰਨ ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਤਾਮਿਲਨਾਡੂ ਸਮੇਤ ਕਈ ਰਾਜਾਂ ਵਿੱਚ ਮੀਂਹ ਦੀ (weather update rainfall) ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧ ਜਾਵੇਗੀ।

Powered by WPeMatico