ਕੇਂਦਰ ਵਲੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਦੂਜੀ ਮੀਟਿੰਗ ਬਾਰੇ ਸੱਦਾ ਪੱਤਰ ਆਇਆ ਹੈ। ਕਿਸਾਨਾਂ ਦੀ ਕੇਂਦਰ ਨਾਲ ਦੂਜੀ ਮੀਟਿੰਗ 22 ਫ਼ਰਵਰੀ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿਚ ਸ਼ਾਮ 6 ਵਜੇ ਹੋਵੇਗੀ। ਦੱਸ ਦੇਈਏ ਕਿ ਕੇਂਦਰ ਦਾ ਪੱਤਰ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੰਯੁਕਤ ਸਕੱਤਰ ਪੂਰਨ ਚੰਦਰ ਕਿਸ਼ਨ ਵਲੋਂ ਆਇਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਵੀ ਮੀਟਿੰਗ ਦੀ ਪੁਸ਼ਟੀ ਕੀਤੀ ਹੈ।
Powered by WPeMatico
