Heavy rainfall orange alert: ਪੰਜਾਬ ਅਤੇ ਹਰਿਆਣਾ ਵਿਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਪੰਜਾਬ ਵਿਚ ਪਿਛਲੇ 48 ਘੰਟਿਆਂ ਤੋਂ ਪੈ ਰਹੇ ਮੀਂਹ ਕਰਕੇ ਸਥਿਤੀ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਸੂਬੇ ਵਿਚ ਲੰਘੀ ਰਾਤ ਵੀ ਜ਼ਿਆਦਾਤਰ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ ਹੈ ਜੋ ਕਿ ਸਾਰੀ ਰਾਤ ਪੈਂਦਾ ਰਿਹਾ ਹੈ। ਉਧਰ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਮੁਕੇਰੀਆਂ, ਜਲੰਧਰ, ਸੁਲਤਾਨਪੁਰ ਲੋਧੀ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਲਈ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਹੈ।

Powered by WPeMatico