ਮੌਸਮ ਵਿਭਾਗ ਨੇ ਵੀਰਵਾਰ ਨੂੰ ਤਿੰਨ ਭਾਰਤੀ ਰਾਜਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੋਂ ਰਾਜ ਦੱਖਣੀ ਭਾਰਤ ਵਿੱਚ ਸਥਿਤ ਹਨ ਮੁੱਖ ਤੌਰ ‘ਤੇ ਤਾਮਿਲਨਾਡੂ, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ। ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਮੀਂਹ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਲਈ ਮਛੇਰਿਆਂ ਨੂੰ ਸਮੁੰਦਰੀ ਕੰਢੇ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

Powered by WPeMatico