ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਉਤਰਾਖੰਡ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਲਈ ਉਤਰਾਖੰਡ ਪਹੁੰਚੇ। ਇਸ ਦੌਰਾਨ, ਉਨ੍ਹਾਂ ਦਾ ਸਵਾਗਤ ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦੇਹਰਾਦੂਨ ਵਿੱਚ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਕੁਦਰਤੀ ਆਫ਼ਤ ਦੇ ਇਸ ਔਖੇ ਸਮੇਂ ਵਿੱਚ ਸੂਬੇ ਦੇ ਲੋਕਾਂ ਵਿਚਕਾਰ ਉਨ੍ਹਾਂ ਦੀ ਮੌਜੂਦਗੀ ਪ੍ਰਭਾਵਿਤ ਲੋਕਾਂ ਪ੍ਰਤੀ ਉਨ੍ਹਾਂ ਦੀ ਡੂੰਘੀ ਸੰਵੇਦਨਸ਼ੀਲਤਾ ਨੂੰ ਦਰਸਾਉਂਦੀ ਹੈ।’ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀਨੇ ਉਤਰਾਖੰਡ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 1200 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।

Powered by WPeMatico