Weather Update: ਮੌਸਮ ਵਿਭਾਗ ਨੇ ਅਗਲੇ 2 ਤੋਂ 3 ਦਿਨਾਂ ਤੱਕ ਪੰਜਾਬ ਅਤੇ ਮੈਦਾਨੀ ਸੂਬਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਹੈ। ਇਸ ਸਮੇਂ ਦੌਰਾਨ, ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖੀ ਜਾ ਸਕਦੀ ਹੈ। ਸਕਾਈਮੇਟ ਮੁਤਾਬਕ ਪਹਾੜੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਬਰਫਬਾਰੀ ਦੇ ਨਾਲ ਬਾਰਿਸ਼ ਦਰਜ ਕੀਤੀ ਜਾ ਰਹੀ ਹੈ। ਇਨ੍ਹਾਂ ਰਾਜਾਂ ‘ਚ ਅਗਲੇ 2 ਦਿਨਾਂ ਤੱਕ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਕਾਰਨ ਠੰਡ ਵਰਗੇ ਹਾਲਾਤ ਬਣੇ ਰਹਿਣਗੇ।
Powered by WPeMatico
