Weather Update IMD: ਦੇਸ਼ ਦੇ ਕਈ ਰਾਜਾਂ ਵਿਚ ਹੁਣ ਠੰਢ ਨੇ ਦਸਤਕ ਦੇ ਦਿੱਤੀ ਹੈ। ਲੋਕਾਂ ਨੇ ਸਵੈਟਰ ਅਤੇ ਜੈਕਟਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਰ ਅਜੇ ਵੀ ਕਈ ਰਾਜਾਂ ਵਿਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ। ਸਰਦੀਆਂ ਦੇ ਇਸ ਮੌਸਮ ਵਿਚ ਉੱਤਰੀ ਭਾਰਤ ਇਸ ਸਮੇਂ ਸੰਘਣੀ ਧੁੰਦ ਦੀ ਲਪੇਟ ਵਿਚ ਹੈ। ਦੱਖਣੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਪਹਿਲਾਂ ਹੀ ਗਰਜ ਨਾਲ ਮੀਂਹ ਪੈ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਚੱਕਰਵਾਤੀ ਤੂਫ਼ਾਨ ਦੀ ਚਿਤਾਵਨੀ ਦਿੱਤੀ ਹੈ। ਉਪਰਲੇ ਪਹਾੜੀ ਰਾਜਾਂ ਵਿੱਚ ਵੀ ਬਰਫ਼ਬਾਰੀ ਹੋ ਰਹੀ ਹੈ। ਮੌਸਮ ਵਿਚ ਇਸ ਚਾਰੇ ਪਾਸੇ ਤਬਦੀਲੀ ਕਾਰਨ ਪੂਰੇ ਦੇਸ਼ ਵਿੱਚ ਸਰਦੀ ਦੀ ਤੀਬਰਤਾ ਹੋਰ ਵਧ ਸਕਦੀ ਹੈ।
Powered by WPeMatico