Weather Update: ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਸੱਤ ਦਿਨਾਂ ਵਿਚ ਮੌਸਮ ਵਿਚ ਬਦਲਾਅ ਹੋ ਸਕਦਾ ਹੈ। ਵਿਭਾਗ ਮੁਤਾਬਕ ਦੀਵਾਲੀ ਤੋਂ ਬਾਅਦ ਦਿੱਲੀ ਦੀ ਹਵਾ ਹੋਰ ਪ੍ਰਦੂਸ਼ਿਤ ਹੋ ਸਕਦੀ ਹੈ। ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਹੋ ਸਕਦਾ ਹੈ। ਇਧਰ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਮੌਸਮ ਵਿਚ ਵੱਡਾ ਬਦਲਾਅ ਹੋ ਸਕਦਾ ਹੈ। ਅਗਲੇ ਕੁਝ ਦਿਨਾਂ ਤੱਕ ਇੱਥੇ ਠੰਢ ਜ਼ੋਰ ਫੜ ਸਕਦੀ ਹੈ। ਇਸ ਤੋਂ ਇਲਾਵਾ ਕਈ ਇਲਾਕਿਆਂ ਵਿਚ ਬਾਰਸ਼ ਹੋਣ ਦੀ ਸੰਭਾਵਨਾ ਹੈ।
Powered by WPeMatico