ਇਸ ਪ੍ਰਾਜੈਕਟ ਦੀ ਕੁੱਲ ਲਾਗਤ 4406 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਤਹਿਤ ਰਾਜਸਥਾਨ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਸੜਕੀ ਵਿਵਸਥਾ ਵਿੱਚ ਸੁਧਾਰ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦੀ ਪੱਛਮੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਨਾਲ ਦਿਹਾਤੀ ਜੀਵਨ ਪੱਧਰ ਵਿੱਚ ਵਾਧਾ ਹੋਵੇਗਾ। ਇਸ ਤੋਂ ਇਲਾਵਾ ਇਸ ਖੇਤਰ ਦਾ ਦੇਸ਼ ਦੇ ਬਾਕੀ ਹਿੱਸਿਆਂ ਨਾਲ ਸੰਪਰਕ ਵਧੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਹੱਦੀ ਖੇਤਰਾਂ ‘ਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ‘ਤੇ ਧਿਆਨ ਦਿੱਤਾ ਹੈ।
Powered by WPeMatico