ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਜਦੋਂ ਮੈਂ ਪੰਜਾਬ ਦਾ ਮੁੱਖ ਮੰਤਰੀ ਸੀ ਤਾਂ ਮੈਨੂੰ ਪਤਾ ਸੀ ਕਿ ਕੈਨੇਡਾ ਵਿੱਚ ਸਿੱਖ ਕੱਟੜਵਾਦ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਜਿਸ ‘ਤੇ ਟਰੂਡੋ ਨੇ ਨਾ ਸਿਰਫ ਅੱਖਾਂ ਮੀਚ ਲਈਆਂ, ਸਗੋਂ ਆਪਣਾ ਸਿਆਸੀ ਆਧਾਰ ਵਧਾਉਣ ਲਈ ਅਜਿਹੇ ਲੋਕਾਂ ਨੂੰ ਸੁਰੱਖਿਆ ਵੀ ਦਿੱਤੀ। ਉਨ੍ਹਾਂ ਨੇ ਆਪਣੇ ਰੱਖਿਆ ਮੰਤਰੀ ਨੂੰ ਪੰਜਾਬ ਭੇਜਿਆ, ਮੈਂ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ। ਕਿਉਂਕਿ ਉਹ ਖੁਦ ਵਰਲਡ ਸਿੱਖ ਆਰਗੇਨਾਈਜੇਸ਼ਨ ਦੇ ਸਰਗਰਮ ਮੈਂਬਰ ਸਨ, ਜੋ ਉਸ ਸਮੇਂ ਖਾਲਿਸਤਾਨੀ ਲਹਿਰ ਦੀ ਮੁੱਢਲੀ ਸੰਸਥਾ ਸੀ।
Powered by WPeMatico