ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੇ ਕਿਹਾ ਕਿ ਜਥੇਦਾਰ ਦਾਦੂਵਾਲ ਨੇ ਪਿਛਲੇ ਥੋੜੇ ਸਮੇਂ ਅੰਦਰ ਧਰਮ ਪ੍ਰਚਾਰ ਦੀਆਂ ਵੱਡੀਆਂ ਸੇਵਾਵਾਂ ਕੀਤੀਆਂ ਹਨ ਜਿਸ ਨੂੰ ਮੱਦੇ ਨਜ਼ਰ ਰੱਖਦਿਆਂ ਸਰਬਸੰਮਤੀ ਦੇ ਨਾਲ ਮੁੜ ਇਹ ਸੇਵਾਵਾਂ ਜਥੇਦਾਰ ਦਾਦੂਵਾਲ ਨੂੰ ਸੌਂਪੀਆਂ ਜਾ ਰਹੀਆਂ ਹਨ। ਜਥੇਦਾਰ ਦਾ ਦਾਦੂਵਾਲ ਨੇ ਗੁਰੂ ਦਾ ਸ਼ੁਕਰਾਨਾ ਅਤੇ ਹਰਿਆਣਾ ਕਮੇਟੀ ਦੇ ਸਮੂੰਹ ਅਹੁਦੇਦਾਰ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕ ਹਰਿਆਣਾ ਕਮੇਟੀ ਵੱਲੋਂ ਬਖਸ਼ੀਆਂ ਸੇਵਾਵਾਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਤਨਦੇਹੀ ਦੇ ਨਾਲ ਪਹਿਲਾਂ ਦੀ ਤਰ੍ਹਾਂ ਨਿਭਾਇਆ ਜਾਵੇਗਾ ਅਤੇ ਧਰਮ ਪ੍ਰਚਾਰ ਪ੍ਰਸਾਰ ਨੂੰ ਹੋਰ ਪ੍ਰਚੰਡ ਕਰਨ ਲਈ ਯਤਨ ਕੀਤੇ ਜਾਣਗੇ।

Powered by WPeMatico