Delhi Public Holiday in November: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ 25 ਨਵੰਬਰ 2025 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ। ਇਸ ਹੁਕਮ ਦੇ ਨਾਲ ਹੀ ਦਿੱਲੀ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਗੁਰੂ ਸਾਹਿਬ ਦੇ ਸਾਹਸ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸ਼ਰਧਾਂਜਲੀ ਦੇਣ ਦਾ ਮੌਕਾ ਹੈ।
Powered by WPeMatico
