8th Pay Commission: ਕੇਂਦਰ ਅਤੇ ਸੂਬਾ ਸਰਕਾਰਾਂ ਦੇ ਲੱਖਾਂ ਮੁਲਾਜ਼ਮਾਂ ਦਾ ਇੰਤਜ਼ਾਰ ਆਖਰਕਾਰ ਖਤਮ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਮੰਤਰੀ ਮੰਡਲ ਨੇ ਸਾਰੀਆਂ ਅਟਕਲਾਂ ਨੂੰ ਪਾਸੇ ਕਰਦਿਆਂ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਬੰਪਰ ਵਾਧਾ ਹੋਵੇਗਾ। ਮੁਲਾਜ਼ਮ ਪਿਛਲੇ 10 ਸਾਲਾਂ ਤੋਂ 8ਵੇਂ ਤਨਖਾਹ ਕਮਿਸ਼ਨ ਦੀ ਉਡੀਕ ਕਰ ਰਹੇ ਸਨ, ਕਿਉਂਕਿ ਮੰਨਿਆ ਜਾ ਰਿਹਾ ਸੀ ਕਿ ਸਰਕਾਰ ਤਨਖਾਹ ਕਮਿਸ਼ਨ ਨੂੰ ਅੱਗੇ ਮਨਜ਼ੂਰੀ ਨਹੀਂ ਦੇਵੇਗੀ। ਪਰ ਵੀਰਵਾਰ ਨੂੰ ਮੰਤਰੀ ਮੰਡਲ ਦੀ ਬੈਠਕ ‘ਚ ਇਸ ਮੁੱਦੇ ਉਤੇ ਮਨਜ਼ੂਰੀ ਮਿਲਣ ਨਾਲ ਅਫਵਾਹਾਂ ਅਤੇ ਅਟਕਲਾਂ ਦਾ ਬਾਜ਼ਾਰ ਵੀ ਰੁਕ ਗਿਆ ਹੈ।
Powered by WPeMatico